ਰਸੂਲਾਂ 4

ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਫੜ ਲਿਆ, ਕਿਉਂਕਿ ਸ਼ਾਮ ਹੋ ਚੁੱਕੀ ਸੀ, ਇਸ ਕਰਕੇ ਉਨ੍ਹਾਂ ਨੇ ਅਗਲੇ ਦਿਨ ਦੀ ਸਵੇਰ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।

Acts 4:3 (UKJV) And they laid hands on them, and put them in hold unto the next day: for it was now evening.

1ਜਾਜਕ ਅਤੇ ਕੁਝ ਸਦੂਕੀ ਅਤੇ ਹੈਕਲ ਦੇ ਪਹਿਰੇਦਾਰ ਦਾ ਮੁੱਖੀ ਪਤਰਸ ਅਤੇ ਯੋਹਨ ਕੋਲ ਆਏ ਜਿਸ ਵਕਤ ਉਹ ਲੋਕਾਂ ਨਾਲ ਗੱਲਾਂ ਕਰ ਰਹੇ ਸਨ।

2ਉਹ ਬਹੁਤ ਪਰੇਸ਼ਾਨ ਹੋਏ ਕਿਉਂਕਿ ਰਸੂਲ ਲੋਕਾਂ ਨੂੰ ਯਿਸ਼ੂ ਵਿੱਚ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ ਅਤੇ ਸਿੱਖਿਆ ਦੇ ਰਹੇ ਸਨ

3ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਫੜ ਲਿਆ, ਕਿਉਂਕਿ ਸ਼ਾਮ ਹੋ ਚੁੱਕੀ ਸੀ, ਇਸ ਕਰਕੇ ਉਨ੍ਹਾਂ ਨੇ ਅਗਲੇ ਦਿਨ ਦੀ ਸਵੇਰ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।

4ਪਰ ਬਹੁਤ ਸਾਰੇ ਲੋਕਾਂ ਜਿਨ੍ਹਾਂ ਨੇ ਬਚਨ ਨੂੰ ਸੁਣ ਕੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ; ਤਾਂ ਇਸ ਕਰਕੇ ਵਿਸ਼ਵਾਸ ਕਰਨ ਵਾਲੇ ਮਰਦਾਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ।

5ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.