28ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
29ਹੁਣ, “ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ।
30ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।”
31ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।
32ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ।