3ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਫੜ ਲਿਆ, ਕਿਉਂਕਿ ਸ਼ਾਮ ਹੋ ਚੁੱਕੀ ਸੀ, ਇਸ ਕਰਕੇ ਉਨ੍ਹਾਂ ਨੇ ਅਗਲੇ ਦਿਨ ਦੀ ਸਵੇਰ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।
4ਪਰ ਬਹੁਤ ਸਾਰੇ ਲੋਕਾਂ ਜਿਨ੍ਹਾਂ ਨੇ ਬਚਨ ਨੂੰ ਸੁਣ ਕੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ; ਤਾਂ ਇਸ ਕਰਕੇ ਵਿਸ਼ਵਾਸ ਕਰਨ ਵਾਲੇ ਮਰਦਾਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ।
5ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।
6ਹੰਨਾ ਮਹਾਂ ਜਾਜਕ, ਕਯਾਫ਼ਾਸ, ਯੋਹਨ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।
7ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਹਮਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”