7ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਹਮਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”
8ਫਿਰ ਪਤਰਸ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ!
9ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।”
10ਤਾਂ ਫਿਰ ਇਹ ਜਾਣੋ, ਤੁਸੀਂ ਅਤੇ ਸਾਰੇ ਇਸਰਾਏਲ ਦੇ ਲੋਕੋ: ਇਹ ਯਿਸ਼ੂ ਮਸੀਹ ਨਾਸਰੀ ਦੇ ਨਾਮ ਨਾਲ ਹੋਇਆ ਹੈ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਕਿ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
11ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’