15ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਪਾ ਕੇ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਸਨ, ਇਸ ਲਈ ਕਿ ਜਦੋਂ ਪਤਰਸ ਉਨ੍ਹਾਂ ਰੋਗੀਆਂ ਕੋਲੋ ਗੁਜਰੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
16ਭੀੜ ਵੀ ਯੇਰੂਸ਼ਲੇਮ ਦੇ ਆਸ-ਪਾਸ ਦੇ ਨਗਰਾਂ ਤੋਂ ਇਕੱਠੀ ਹੋ ਕੇ ਆਉਂਦੀ, ਅਤੇ ਆਪਣੇ ਬਿਮਾਰ ਲੋਕਾਂ ਨੂੰ ਲਿਆਉਂਦੇ ਅਤੇ ਜਿਹੜੇ ਦੁਸ਼ਟ ਆਤਮਾਵਾਂ ਦੇ ਸਤਾਏ ਹੋਏ ਸਨ, ਅਤੇ ਉਹ ਸਾਰੇ ਚੰਗੇ ਹੋ ਕੇ ਜਾਂਦੇ ਸਨ।
17ਤਦ ਮਹਾਂ ਜਾਜਕ ਅਤੇ ਉਸ ਦੇ ਸਾਰੇ ਸਾਥੀ, ਜੋ ਸਦੂਕੀ ਪੰਥ ਦੇ ਮੈਂਬਰ ਸਨ, ਉਹ ਸਭ ਈਰਖਾ ਨਾਲ ਭਰ ਗਏ।
18ਉਨ੍ਹਾਂ ਨੇ ਰਸੂਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਜਨਤਕ ਜੇਲ੍ਹ ਵਿੱਚ ਬੰਦ ਕਰ ਦਿੱਤਾ।
19ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ।