16ਭੀੜ ਵੀ ਯੇਰੂਸ਼ਲੇਮ ਦੇ ਆਸ-ਪਾਸ ਦੇ ਨਗਰਾਂ ਤੋਂ ਇਕੱਠੀ ਹੋ ਕੇ ਆਉਂਦੀ, ਅਤੇ ਆਪਣੇ ਬਿਮਾਰ ਲੋਕਾਂ ਨੂੰ ਲਿਆਉਂਦੇ ਅਤੇ ਜਿਹੜੇ ਦੁਸ਼ਟ ਆਤਮਾਵਾਂ ਦੇ ਸਤਾਏ ਹੋਏ ਸਨ, ਅਤੇ ਉਹ ਸਾਰੇ ਚੰਗੇ ਹੋ ਕੇ ਜਾਂਦੇ ਸਨ।
17ਤਦ ਮਹਾਂ ਜਾਜਕ ਅਤੇ ਉਸ ਦੇ ਸਾਰੇ ਸਾਥੀ, ਜੋ ਸਦੂਕੀ ਪੰਥ ਦੇ ਮੈਂਬਰ ਸਨ, ਉਹ ਸਭ ਈਰਖਾ ਨਾਲ ਭਰ ਗਏ।
18ਉਨ੍ਹਾਂ ਨੇ ਰਸੂਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਜਨਤਕ ਜੇਲ੍ਹ ਵਿੱਚ ਬੰਦ ਕਰ ਦਿੱਤਾ।
19ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ।
20ਉਸ ਨੇ ਕਿਹਾ, “ਜਾਓ, ਅਤੇ ਹੈਕਲ ਦੇ ਦਰਬਾਰਾਂ ਵਿੱਚ ਖਲੋਵੋ, ਅਤੇ ਲੋਕਾਂ ਨੂੰ ਇਸ ਨਵੀਂ ਜ਼ਿੰਦਗੀ ਬਾਰੇ ਦੱਸੋ।”