ਰਸੂਲਾਂ 5

ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਚੌਕੀਦਾਰ ਦਾ ਕਪਤਾਨ ਅਤੇ ਮੁੱਖ ਜਾਜਕ ਬਹੁਤ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।

Acts 5:24 (UKJV) Now when the high priest and the captain of the temple and the chief priests heard these things, they doubted of them unto which this would grow.

22ਪਰ ਜੇਲ੍ਹ ਪਹੁੰਚਣ ਤੇ ਸਿਪਾਹੀਆਂ ਨੇ ਉਨ੍ਹਾਂ ਨੂੰ ਉੱਥੇ ਨਾ ਦੇਖਿਆ। ਸੋ ਉਹ ਵਾਪਸ ਗਏ ਅਤੇ ਦੱਸਿਆ,

23“ਅਸੀਂ ਜੇਲ੍ਹ ਨੂੰ ਸੁਰੱਖਿਅਤ ਤਾਲੇ ਲੱਗੇ, ਅਤੇ ਫਾਟਕਾਂ ਉੱਤੇ ਪਹਿਰੇਦਾਰ ਖੜੇ ਹੋਏ ਵੇਖੇ; ਪਰ ਜਦੋਂ ਅਸੀਂ ਉਨ੍ਹਾਂ ਨੂੰ ਖੋਲ੍ਹਿਆ, ਤਾਂ ਸਾਨੂੰ ਅੰਦਰ ਕੋਈ ਨਹੀਂ ਮਿਲਿਆ।”

24ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਚੌਕੀਦਾਰ ਦਾ ਕਪਤਾਨ ਅਤੇ ਮੁੱਖ ਜਾਜਕ ਬਹੁਤ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।

25ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”

26ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਪਹਿਰੇਦਾਰਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.