23“ਅਸੀਂ ਜੇਲ੍ਹ ਨੂੰ ਸੁਰੱਖਿਅਤ ਤਾਲੇ ਲੱਗੇ, ਅਤੇ ਫਾਟਕਾਂ ਉੱਤੇ ਪਹਿਰੇਦਾਰ ਖੜੇ ਹੋਏ ਵੇਖੇ; ਪਰ ਜਦੋਂ ਅਸੀਂ ਉਨ੍ਹਾਂ ਨੂੰ ਖੋਲ੍ਹਿਆ, ਤਾਂ ਸਾਨੂੰ ਅੰਦਰ ਕੋਈ ਨਹੀਂ ਮਿਲਿਆ।”
24ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਚੌਕੀਦਾਰ ਦਾ ਕਪਤਾਨ ਅਤੇ ਮੁੱਖ ਜਾਜਕ ਬਹੁਤ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।
25ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”
26ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਪਹਿਰੇਦਾਰਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।