25ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”
26ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਪਹਿਰੇਦਾਰਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।
28ਉਸ ਨੇ ਕਿਹਾ, “ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ, ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।”
29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!”