26ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਪਹਿਰੇਦਾਰਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।
28ਉਸ ਨੇ ਕਿਹਾ, “ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ, ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।”
29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!”
30ਸਾਡੇ ਪਿਉ ਦਾਦਿਆਂ ਦੇ ਪਰਮੇਸ਼ਵਰ ਨੇ ਯਿਸ਼ੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।