28ਉਸ ਨੇ ਕਿਹਾ, “ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ, ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।”
29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!”
30ਸਾਡੇ ਪਿਉ ਦਾਦਿਆਂ ਦੇ ਪਰਮੇਸ਼ਵਰ ਨੇ ਯਿਸ਼ੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
31ਉਸ ਨੂੰ ਪਰਮੇਸ਼ਵਰ ਨੇ ਆਪਣੇ ਸੱਜੇ ਹੱਥ ਨਾਲ ਉੱਚਾ ਚੁੱਕ ਕੇ ਸਾਡਾ ਰਾਜਾ ਅਤੇ ਮੁਕਤੀਦਾਤਾ ਠਹਿਰਾਇਆ ਹੈ। ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
32ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ, ਅਤੇ ਇਸ ਤਰ੍ਹਾਂ ਪਵਿੱਤਰ ਆਤਮਾ ਵੀ ਹੈ, “ਜਿਸ ਨੂੰ ਪਰਮੇਸ਼ਵਰ ਨੇ ਉਨ੍ਹਾਂ ਨੂੰ ਦਿੱਤਾ ਜੋ ਉਨ੍ਹਾਂ ਦਾ ਕਹਿਣਾ ਮੰਨਦੇ ਹਨ।”