33ਜਦੋਂ ਉਹਨਾਂ ਨੇ ਇਹ ਸੁਣਿਆ, ਉਹ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾਈ।
34ਪਰ ਗਮਲੀਏਲ ਨਾਮ ਦਾ ਇੱਕ ਫ਼ਰੀਸੀ, ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।
35ਫਿਰ ਉਸ ਨੇ ਮਹਾਂਸਭਾ ਨੂੰ ਸੰਬੋਧਨ ਕੀਤਾ: “ਹੇ ਇਸਰਾਏਲ ਦੇ ਮਨੁੱਖੋ, ਧਿਆਨ ਨਾਲ ਸੋਚੋ ਕਿ ਤੁਸੀਂ ਇਨ੍ਹਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ।”
36ਕਿਉਂ ਜੋ ਕੁਝ ਸਾਲ ਪਹਿਲਾਂ ਥੇਉਦਾਸ ਉੱਠਿਆ, ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ, ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਸ ਦੇ ਨਾਲ ਮਿਲ ਗਏ। ਅਤੇ ਉਹ ਮਾਰਿਆ ਗਿਆ, ਅਤੇ ਸਭ ਜੋ ਉਹ ਨੂੰ ਮੰਨਦੇ ਸਨ ਖਿੱਲਰ ਗਏ, ਅਤੇ ਬੇ ਠਿਕਾਣੇ ਹੋ ਗਏ।
37ਉਸ ਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।