ਰਸੂਲਾਂ 5

ਕਿਉਂ ਜੋ ਕੁਝ ਸਾਲ ਪਹਿਲਾਂ ਥੇਉਦਾਸ ਉੱਠਿਆ, ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ, ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਸ ਦੇ ਨਾਲ ਮਿਲ ਗਏ। ਅਤੇ ਉਹ ਮਾਰਿਆ ਗਿਆ, ਅਤੇ ਸਭ ਜੋ ਉਹ ਨੂੰ ਮੰਨਦੇ ਸਨ ਖਿੱਲਰ ਗਏ, ਅਤੇ ਬੇ ਠਿਕਾਣੇ ਹੋ ਗਏ।

Acts 5:36 (UKJV) For before these days rose up Theudas, boasting himself to be somebody; to whom a number of men, about four hundred, joined themselves: who was slain; and all, as many as obeyed him, were scattered, and brought to nothing.

34ਪਰ ਗਮਲੀਏਲ ਨਾਮ ਦਾ ਇੱਕ ਫ਼ਰੀਸੀ, ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।

35ਫਿਰ ਉਸ ਨੇ ਮਹਾਂਸਭਾ ਨੂੰ ਸੰਬੋਧਨ ਕੀਤਾ: “ਹੇ ਇਸਰਾਏਲ ਦੇ ਮਨੁੱਖੋ, ਧਿਆਨ ਨਾਲ ਸੋਚੋ ਕਿ ਤੁਸੀਂ ਇਨ੍ਹਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ।”

36ਕਿਉਂ ਜੋ ਕੁਝ ਸਾਲ ਪਹਿਲਾਂ ਥੇਉਦਾਸ ਉੱਠਿਆ, ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ, ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਸ ਦੇ ਨਾਲ ਮਿਲ ਗਏ। ਅਤੇ ਉਹ ਮਾਰਿਆ ਗਿਆ, ਅਤੇ ਸਭ ਜੋ ਉਹ ਨੂੰ ਮੰਨਦੇ ਸਨ ਖਿੱਲਰ ਗਏ, ਅਤੇ ਬੇ ਠਿਕਾਣੇ ਹੋ ਗਏ।

37ਉਸ ਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।

38ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕੰਮ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.