37ਉਸ ਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।
38ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕੰਮ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ।
39ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਸਕਦੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।”
40ਉਸ ਦੇ ਭਾਸ਼ਣ ਨੇ ਉਨ੍ਹਾਂ ਨੂੰ ਪ੍ਰੇਰਿਆ। ਉਨ੍ਹਾਂ ਨੇ ਰਸੂਲਾਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਉਨ੍ਹਾਂ ਨੂੰ ਹੁਕਮ ਦਿੱਤਾ ਜੋ ਯਿਸ਼ੂ ਦੇ ਨਾਮ ਦਾ ਪ੍ਰਚਾਰ ਨਾ ਕਰਨਾ, ਫਿਰ ਉਨ੍ਹਾਂ ਨੂੰ ਛੱਡ ਦਿੱਤਾ।
41ਰਸੂਲ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ, ਇਸ ਗੱਲ ਤੋਂ ਆਨੰਦ ਹੋਏ ਜੋ ਅਸੀਂ ਯਿਸ਼ੂ ਦੇ ਨਾਮ ਦੇ ਖ਼ਾਤਰ ਬੇਇੱਜ਼ਤ ਹੋਣ ਦੇ ਯੋਗ ਗਿਣੇ ਗਏ।