ਰਸੂਲਾਂ 5

ਤਕਰੀਬਨ ਤਿੰਨ ਘੰਟੇ ਬਾਅਦ ਉਸ ਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸ ਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ।

Acts 5:7 (UKJV) And it was about the space of three hours after, when his wife, not knowing what was done, came in.

5ਜਦੋਂ ਹਨਾਨਿਯਾਹ ਨੇ ਇਹ ਗੱਲਾਂ ਸੁਣੀਆਂ, ਤਾਂ ਉਹ ਡਿੱਗ ਪਿਆ ਅਤੇ ਮਰ ਗਿਆ। ਅਤੇ ਜਿਨ੍ਹਾਂ ਨੇ ਵੀ ਸੁਣਿਆ ਉਹਨਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।

6ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ।

7ਤਕਰੀਬਨ ਤਿੰਨ ਘੰਟੇ ਬਾਅਦ ਉਸ ਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸ ਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ।

8ਪਤਰਸ ਨੇ ਉਸ ਨੂੰ ਪੁੱਛਿਆ, ਮੈਨੂੰ ਦੱਸੋ, ਕੀ ਤੁਸੀਂ ਅਤੇ ਹਨਾਨਿਯਾਹ ਨੇ ਉਹ ਖੇਤ ਐਨੇ ਹੀ ਪੈਸੇ ਵਿੱਚ ਵੇਚਿਆ ਹੈ? ਉਸ ਦੀ ਪਤਨੀ ਨੇ ਜਵਾਬ ਦਿੱਤਾ, “ਹਾਂ, ਐਨੇ ਹੀ ਪੈਸੇ ਵਿੱਚ ਵੇਚਿਆ ਹੈ।”

9ਪਤਰਸ ਨੇ ਉਸ ਨੂੰ ਕਿਹਾ, “ਤੁਸੀਂ ਪ੍ਰਭੂ ਦੇ ਆਤਮਾ ਦੀ ਪਰਖ ਕਰਨ ਦੀ ਯੋਜਨਾ ਕਿਵੇਂ ਬਣਾ ਸਕਦੇ ਹੋ? ਸੁਣ! ਤੇਰੇ ਪਤੀ ਦੇ ਦਫ਼ਨਾਉਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ, ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.