9ਹਾਲਾਂਕਿ, ਵਿਰੋਧ ਹੋਇਆ, ਉਸ ਪ੍ਰਾਰਥਨਾ ਸਥਾਨ ਵਿੱਚੋਂ ਜੋ ਲਿਬਰਤੀਨੀਆਂ ਦਾ ਕਹਾਉਂਦਾ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਆ ਅਤੇ ਏਸ਼ੀਆ ਪ੍ਰਾਂਤ ਤੋਂ ਆਏ ਯਹੂਦੀ ਸਨ, ਕਈ ਆਦਮੀ ਉੱਠ ਕੇ ਸਟੀਫਨ ਨਾਲ ਬਹਿਸ ਕਰਨ ਲੱਗੇ।
10ਪਰ ਉਹ ਉਸ ਦੀ ਬੁੱਧ ਅਤੇ ਪਵਿੱਤਰ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸਕੇ।
11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, “ਕਿ ਅਸੀਂ ਇਹ ਨੂੰ ਮੋਸ਼ੇਹ ਅਤੇ ਪਰਮੇਸ਼ਵਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।”
12ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਬਿਵਸਥਾ ਦੇ ਸਿਖਾਉਣ ਵਾਲਿਆਂ ਨੂੰ ਭੜਕਾਇਆ। ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
13ਉਨ੍ਹਾਂ ਨੇ ਝੂਠੇ ਗਵਾਹ ਪੇਸ਼ ਕੀਤੇ, ਜਿਨ੍ਹਾਂ ਨੇ ਗਵਾਹੀ ਦਿੱਤੀ, “ਇਹ ਵਿਅਕਤੀ ਕਦੇ ਵੀ ਇਸ ਪਵਿੱਤਰ ਅਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਟਲਦਾ।