ਰਸੂਲਾਂ 6

ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਬਿਵਸਥਾ ਦੇ ਸਿਖਾਉਣ ਵਾਲਿਆਂ ਨੂੰ ਭੜਕਾਇਆ। ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।

Acts 6:12 (UKJV) And they stirred up the people, and the elders, and the scribes, and came upon him, and caught him, and brought him to the council,

10ਪਰ ਉਹ ਉਸ ਦੀ ਬੁੱਧ ਅਤੇ ਪਵਿੱਤਰ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸਕੇ।

11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, “ਕਿ ਅਸੀਂ ਇਹ ਨੂੰ ਮੋਸ਼ੇਹ ਅਤੇ ਪਰਮੇਸ਼ਵਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।”

12ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਬਿਵਸਥਾ ਦੇ ਸਿਖਾਉਣ ਵਾਲਿਆਂ ਨੂੰ ਭੜਕਾਇਆ। ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।

13ਉਨ੍ਹਾਂ ਨੇ ਝੂਠੇ ਗਵਾਹ ਪੇਸ਼ ਕੀਤੇ, ਜਿਨ੍ਹਾਂ ਨੇ ਗਵਾਹੀ ਦਿੱਤੀ, “ਇਹ ਵਿਅਕਤੀ ਕਦੇ ਵੀ ਇਸ ਪਵਿੱਤਰ ਅਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਟਲਦਾ।

14ਕਿਉਂ ਜੋ ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ ਕਿ ਯਿਸ਼ੂ ਨਾਸਰੀ ਇਸ ਜਗ੍ਹਾ ਨੂੰ ਨਸ਼ਟ ਕਰ ਦੇਵੇਗਾ ਅਤੇ ਮੋਸ਼ੇਹ ਨੇ ਜੋ ਸਾਨੂੰ ਰੀਤੀ ਰਿਵਾਜ਼ ਦਿੱਤੇ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.