1ਉਨ੍ਹਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਤਾਂ ਯੂਨਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀ ਇਬਰਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀਆਂ ਉੱਤੇ ਸ਼ਿਕਾਇਤ ਕਰਨ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੀ ਸੇਵਾ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਅਣਦੇਖਾ ਕਰਦੇ ਸਨ।
2ਤਦ ਉਨ੍ਹਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, “ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ਵਰ ਦਾ ਬਚਨ ਸਿਖਾਉਣਾ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
3ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ
4ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”