ਰਸੂਲਾਂ 6

ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ

Acts 6:3 (UKJV) Wherefore, brethren, look all of you out among you seven men of honest report, full of the Holy Spirit and wisdom, whom we may appoint over this business.

1ਉਨ੍ਹਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਤਾਂ ਯੂਨਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀ ਇਬਰਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀਆਂ ਉੱਤੇ ਸ਼ਿਕਾਇਤ ਕਰਨ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੀ ਸੇਵਾ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਅਣਦੇਖਾ ਕਰਦੇ ਸਨ।

2ਤਦ ਉਨ੍ਹਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, “ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ਵਰ ਦਾ ਬਚਨ ਸਿਖਾਉਣਾ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।

3ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ

4ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”

5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.