ਰਸੂਲਾਂ 6

ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”

Acts 6:4 (UKJV) But we will give ourselves continually to prayer, and to the ministry of the word.

2ਤਦ ਉਨ੍ਹਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, “ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ਵਰ ਦਾ ਬਚਨ ਸਿਖਾਉਣਾ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।

3ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ

4ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”

5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

6ਸੰਗਤ ਨੇ ਉਨ੍ਹਾਂ ਚੁਣੇ ਹੋਏ ਆਦਮੀਆਂ ਨੂੰ ਰਸੂਲਾਂ ਦੇ ਸਾਹਮਣੇ ਪੇਸ਼ ਕੀਤਾ, ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਨ੍ਹਾਂ ਉੱਤੇ ਹੱਥ ਰੱਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.