ਰਸੂਲਾਂ 6

ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

Acts 6:5 (UKJV) And the saying pleased the whole multitude: and they chose Stephen, a man full of faith and of the Holy Spirit, and Philip, and Prochorus, and Nicanor, and Timon, and Parmenas, and Nicolas a proselyte of Antioch:

3ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ

4ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”

5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

6ਸੰਗਤ ਨੇ ਉਨ੍ਹਾਂ ਚੁਣੇ ਹੋਏ ਆਦਮੀਆਂ ਨੂੰ ਰਸੂਲਾਂ ਦੇ ਸਾਹਮਣੇ ਪੇਸ਼ ਕੀਤਾ, ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਨ੍ਹਾਂ ਉੱਤੇ ਹੱਥ ਰੱਖੇ।

7ਇਸ ਤਰਾਂ ਪਰਮੇਸ਼ਵਰ ਦਾ ਬਚਨ ਫੈਲਦਾ ਗਿਆ। ਯੇਰੂਸ਼ਲੇਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਗਈ, ਅਤੇ ਵੱਡੀ ਗਿਣਤੀ ਵਿੱਚ ਯਹੂਦੀ ਜਾਜਕ ਨਿਹਚਾ ਵਿੱਚ ਆਗਿਆਕਾਰ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.