ਰਸੂਲਾਂ 7

ਜਦੋਂ ਯਾਕੋਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਹੈ, ਤਾਂ ਉਸ ਨੇ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।

Acts 7:12 (UKJV) But when Jacob heard that there was corn in Egypt, he sent out our fathers first.

10ਅਤੇ ਪਰਮੇਸ਼ਵਰ ਨੇ ਉਸ ਨੂੰ ਉਸ ਦੀਆਂ ਸਾਰੀਆਂ ਮੁਸੀਬਤਾਂ ਤੋਂ ਬਚਾ ਲਿਆ। ਉਸ ਨੇ ਯੋਸੇਫ਼ ਨੂੰ ਬੁੱਧ ਦਿੱਤੀ ਅਤੇ ਉਸ ਨੂੰ ਮਿਸਰ ਦੇ ਰਾਜਾ ਫ਼ਿਰਾਊਨ ਦੀ ਸਦਭਾਵਨਾ ਪ੍ਰਾਪਤ ਕਰਨ ਦੇ ਯੋਗ ਬਣਾਇਆ। ਇਸ ਲਈ ਫ਼ਿਰ ਫ਼ਿਰਾਊਨ ਪਾਤਸ਼ਾਹ ਨੇ ਉਸ ਨੂੰ ਮਿਸਰ ਅਤੇ ਉਸ ਦੇ ਸਾਰੇ ਮਹਿਲ ਉੱਤੇ ਹਾਕਮ ਬਣਾਇਆ।

11“ਫਿਰ ਸਾਰੇ ਮਿਸਰ ਅਤੇ ਕਨਾਨ ਦੇਸ਼ ਵਿੱਚ ਕਾਲ ਆਇਆ, ਬੜਾ ਵੱਡਾ ਕਸ਼ਟ ਹੋਇਆ, ਅਤੇ ਸਾਡੇ ਪੂਰਵਜਾਂ ਨੂੰ ਅਨਾਜ ਨਾ ਮਿਲਿਆ।

12ਜਦੋਂ ਯਾਕੋਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਹੈ, ਤਾਂ ਉਸ ਨੇ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।

13ਆਪਣੇ ਦੂਸਰੇ ਦੌਰੇ ਤੇ, ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ ਕਿ ਉਹ ਕੌਣ ਹੈ, ਅਤੇ ਫ਼ਿਰਾਊਨ ਨੇ ਯੋਸੇਫ਼ ਦੇ ਪਰਿਵਾਰ ਬਾਰੇ ਜਾਣ ਲਿਆ।

14ਇਸ ਤੋਂ ਬਾਅਦ, ਯੋਸੇਫ਼ ਨੇ ਆਪਣੇ ਪਿਤਾ ਯਾਕੋਬ ਅਤੇ ਆਪਣੇ ਸਾਰੇ ਘਰਾਣੇ ਸਮੇਤ, ਜੋ ਪੰਝੱਤਰ ਜਣੇ ਸਨ ਮਿਸਰ ਆਉਣ ਲਈ ਬੁਲਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.