ਰਸੂਲਾਂ 7

ਫਿਰ ਯਾਕੋਬ ਮਿਸਰ ਨੂੰ ਚਲਾ ਗਿਆ, ਅਤੇ ਉਸ ਦੀ ਮੌਤ ਹੋ ਗਈ ਜਿੱਥੇ ਸਾਡੇ ਪਿਉ-ਦਾਦਿਆਂ ਦੀ ਵੀ ਮੌਤ ਹੋਈ ਸੀ।

Acts 7:15 (UKJV) So Jacob went down into Egypt, and died, he, and our fathers,

13ਆਪਣੇ ਦੂਸਰੇ ਦੌਰੇ ਤੇ, ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ ਕਿ ਉਹ ਕੌਣ ਹੈ, ਅਤੇ ਫ਼ਿਰਾਊਨ ਨੇ ਯੋਸੇਫ਼ ਦੇ ਪਰਿਵਾਰ ਬਾਰੇ ਜਾਣ ਲਿਆ।

14ਇਸ ਤੋਂ ਬਾਅਦ, ਯੋਸੇਫ਼ ਨੇ ਆਪਣੇ ਪਿਤਾ ਯਾਕੋਬ ਅਤੇ ਆਪਣੇ ਸਾਰੇ ਘਰਾਣੇ ਸਮੇਤ, ਜੋ ਪੰਝੱਤਰ ਜਣੇ ਸਨ ਮਿਸਰ ਆਉਣ ਲਈ ਬੁਲਾਇਆ।

15ਫਿਰ ਯਾਕੋਬ ਮਿਸਰ ਨੂੰ ਚਲਾ ਗਿਆ, ਅਤੇ ਉਸ ਦੀ ਮੌਤ ਹੋ ਗਈ ਜਿੱਥੇ ਸਾਡੇ ਪਿਉ-ਦਾਦਿਆਂ ਦੀ ਵੀ ਮੌਤ ਹੋਈ ਸੀ।

16ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਵਾਪਸ ਸ਼ਕਮ ਵਿੱਚ ਲਿਆਂਦਾ ਗਿਆ ਅਤੇ ਉਸ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ ਜੋ ਅਬਰਾਹਾਮ ਨੇ ਸ਼ਕਮ ਵਿਖੇ ਹਮੋਰ ਦੇ ਪੁੱਤਰਾਂ ਤੋਂ ਇੱਕ ਤੈਅ ਰਕਮ ਤੇ ਖਰੀਦੀ ਸੀ।

17“ਜਦੋਂ ਪਰਮੇਸ਼ਵਰ ਦਾ ਅਬਰਾਹਾਮ ਨਾਲ ਕੀਤਾ ਆਪਣਾ ਵਾਇਦਾ ਪੂਰਾ ਕਰਨ ਦਾ ਸਮਾਂ ਨੇੜੇ ਆਇਆ, ਮਿਸਰ ਵਿੱਚ ਸਾਡੇ ਲੋਕਾਂ ਦੀ ਗਿਣਤੀ ਬਹੁਤ ਵਧ ਗਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.