17“ਜਦੋਂ ਪਰਮੇਸ਼ਵਰ ਦਾ ਅਬਰਾਹਾਮ ਨਾਲ ਕੀਤਾ ਆਪਣਾ ਵਾਇਦਾ ਪੂਰਾ ਕਰਨ ਦਾ ਸਮਾਂ ਨੇੜੇ ਆਇਆ, ਮਿਸਰ ਵਿੱਚ ਸਾਡੇ ਲੋਕਾਂ ਦੀ ਗਿਣਤੀ ਬਹੁਤ ਵਧ ਗਈ ਸੀ।
18ਤਦ ‘ਇੱਕ ਨਵਾਂ ਰਾਜਾ ਉੱਠਿਆ, ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਰਾਜ ਕਰਨ ਲੱਗਾ।’
19ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ ਕਿ ਉਹ ਆਪਣੇ ਨਵ-ਜੰਮੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20“ਉਸ ਸਮੇਂ ਮੋਸ਼ੇਹ ਦਾ ਜਨਮ ਹੋਇਆ, ਅਤੇ ਉਹ ਪਰਮੇਸ਼ਵਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਤਿੰਨ ਮਹੀਨਿਆਂ ਤੱਕ ਉਸ ਦੀ ਉਸ ਦੇ ਪਰਿਵਾਰ ਦੁਆਰਾ ਦੇਖਭਾਲ ਕੀਤੀ ਗਈ।
21ਜਦੋਂ ਮੋਸ਼ੇਹ ਨੂੰ ਉਸ ਦੇ ਘਰ ਤੋਂ ਬਾਹਰ ਰੱਖ ਦਿੱਤਾ ਗਿਆ ਸੀ, ਤਾਂ ਫ਼ਿਰਾਊਨ ਦੀ ਧੀ ਉਹ ਨੂੰ ਲੈ ਗਈ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।