26ਅਗਲੇ ਹੀ ਦਿਨ ਮੋਸ਼ੇਹ ਨੇ ਦੋ ਇਸਰਾਏਲੀਆਂ ਨੂੰ ਆਪਸ ਵਿੱਚ ਲੜਦੇ ਵੇਖਿਆ। ਅਤੇ ਉਨ੍ਹਾਂ ਵਿੱਚ ਮੇਲ-ਮਿਲਾਪ ਕਰਾਉਣਾ ਚਾਹਿਆ ਇਹ ਕਹਿ ਕੇ, ‘ਹੇ ਪੁਰਖੋ, ਤੁਸੀਂ ਤਾਂ ਆਪਸ ਵਿੱਚ ਭਰਾ ਹੋ; ਫਿਰ ਕਿਉਂ ਇੱਕ-ਦੂਜੇ ਨੂੰ ਨਸ਼ਟ ਕਰਨਾ ਚਾਉਦੇ ਹੋ?’
27“ਪਰ ਦੂਸਰੇ ਨਾਲ ਬੇਇਨਸਾਫ਼ੀ ਕਰਨ ਵਾਲੇ ਆਦਮੀ ਨੇ ਮੋਸ਼ੇਹ ਨੂੰ ਇੱਕ ਪਾਸੇ ਧੱਕਾ ਮਾਰਿਆਂ ਅਤੇ ਕਿਹਾ, ‘ਤੈਨੂੰ ਕਿਸ ਨੇ ਸਾਡੇ ਉੱਤੇ ਹਾਕਮ ਅਤੇ ਨਿਆਂਕਾਰ ਬਣਾਇਆ?
28ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰਿਆ ਸੀ?’
29ਜਦੋਂ ਮੋਸ਼ੇਹ ਨੇ ਇਹ ਸੁਣਿਆ, ਤਾਂ ਉਹ ਮਿਦਯਾਨ ਦੇਸ਼ ਵੱਲ ਨੂੰ ਭੱਜ ਗਿਆ, ਅਤੇ ਜਿੱਥੇ ਉਹ ਇੱਕ ਅਜਨਬੀ ਹੋ ਕੇ ਰਹਿਣ ਲੱਗਾ ਅਤੇ ਉੱਥੇ ਉਹ ਦੇ ਦੋ ਪੁੱਤਰ ਹੋਏ।
30“ਅਤੇ ਜਦੋਂ ਚਾਲੀ ਸਾਲ ਬੀਤ ਗਏ, ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਸਵਰਗਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਮੋਸ਼ੇਹ ਨੂੰ ਦਰਸ਼ਣ ਦਿੱਤਾ।