30“ਅਤੇ ਜਦੋਂ ਚਾਲੀ ਸਾਲ ਬੀਤ ਗਏ, ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਸਵਰਗਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਮੋਸ਼ੇਹ ਨੂੰ ਦਰਸ਼ਣ ਦਿੱਤਾ।
31ਜਦੋਂ ਮੋਸ਼ੇਹ ਨੇ ਇਹ ਵੇਖਿਆ, ਤਾਂ ਉਹ ਵੇਖ ਕੇ ਹੈਰਾਨ ਰਹਿ ਗਿਆ। ਜਦੋਂ ਉਹ ਨੇੜਿਓਂ ਦੇਖਣ ਲਈ ਗਿਆ, ਉਸ ਨੇ ਪ੍ਰਭੂ ਨੂੰ ਇਹ ਕਹਿੰਦੇ ਸੁਣਿਆ:
32‘ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।’ ਤਦ ਮੋਸ਼ੇਹ ਡਰ ਦੇ ਮਾਰੇ ਕੰਬ ਉੱਠਿਆ ਅਤੇ ਦੇਖਣ ਦਾ ਹੌਸਲਾ ਨਾ ਕਰ ਸਕਿਆ।
33“ਤਦ ਪ੍ਰਭੂ ਨੇ ਉਹ ਨੂੰ ਆਖਿਆ, ‘ਤੂੰ ਆਪਣੀ ਜੁੱਤੀ ਲਾਹ ਦੇ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਇਹ ਪਵਿੱਤਰ ਜਗ੍ਹਾ ਹੈ।
34ਮੈਂ ਸੱਚ-ਮੁੱਚ ਮਿਸਰ ਵਿੱਚ ਆਪਣੇ ਲੋਕਾਂ ਉੱਤੇ ਜ਼ੁਲਮ ਵੇਖੇ ਹਨ। ਮੈਂ ਉਨ੍ਹਾਂ ਦੇ ਹੌਂਕੇ ਸੁਣੇ ਹਨ ਅਤੇ ਉਨ੍ਹਾਂ ਨੂੰ ਅਜ਼ਾਦ ਕਰਨ ਲਈ ਉਤਰ ਆਇਆ ਹਾਂ। ਸੋ ਹੁਣ ਤੂੰ ਆ, ਅਤੇ ਮੈਂ ਤੈਨੂੰ ਮਿਸਰ ਵਿੱਚ ਵਾਪਸ ਭੇਜਾਂਗਾ।’