37“ਇਹ ਮੋਸ਼ੇਹ ਹੈ ਜਿਸ ਨੇ ਇਸਰਾਏਲੀਆਂ ਨੂੰ ਕਿਹਾ, ‘ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਆਪਣੇ ਲੋਕਾਂ ਵਿੱਚੋਂ ਖੜ੍ਹਾ ਕਰੇਗਾ।’
38ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ, ਉਸ ਸਵਰਗਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ, ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ; ਅਤੇ ਉਸ ਨੇ ਪਰਮੇਸ਼ਵਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
39“ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ। ਸਗੋਂ, ਉਹ ਨੂੰ ਠੁਕਰਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
40ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ!’
41ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।