ਰਸੂਲਾਂ 7

ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ!’

Acts 7:40 (UKJV) Saying unto Aaron, Make us gods to go before us: for as for this Moses, which brought us out of the land of Egypt, we know not what is become of him.

38ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ, ਉਸ ਸਵਰਗਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ, ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ; ਅਤੇ ਉਸ ਨੇ ਪਰਮੇਸ਼ਵਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।

39“ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ। ਸਗੋਂ, ਉਹ ਨੂੰ ਠੁਕਰਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।

40ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ!’

41ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।

42ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟਾਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.