ਰਸੂਲਾਂ 7

ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟਾਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?”

Acts 7:42 (UKJV) Then God turned, and gave them up to worship the host of heaven; as it is written in the book of the prophets, O all of you house of Israel, have all of you offered to me slain beasts and sacrifices by the space of forty years in the wilderness?

40ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ!’

41ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।

42ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟਾਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?”

43ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ, ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ, ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ। ਇਸ ਲਈ ਮੈਂ ਤੁਹਾਨੂੰ ਕੱਢ ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।

44“ਸਾਡੇ ਪੂਰਵਜਾਂ ਕੋਲ ਉਜਾੜ ਵਿੱਚ ਕਾਨੂੰਨ ਦੇ ਨੇਮ ਦਾ ਤੰਬੂ ਸੀ। ਇਹ ਉਸ ਰੂਪ ਵਿੱਚ ਬਣਾਇਆ ਗਿਆ ਜਿਵੇਂ ਪਰਮੇਸ਼ਵਰ ਨੇ ਮੋਸ਼ੇਹ ਨੂੰ ਨਿਰਦੇਸ਼ ਦਿੱਤੇ ਸੀ, ਉਸ ਨਮੂਨੇ ਦੇ ਅਨੁਸਾਰ ਜੋ ਉਸ ਨੇ ਵੇਖਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.