ਰਸੂਲਾਂ 7

ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ, ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ, ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ। ਇਸ ਲਈ ਮੈਂ ਤੁਹਾਨੂੰ ਕੱਢ ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।

Acts 7:43 (UKJV) Yea, all of you took up the tabernacle of Moloch, and the star of your god Remphan, figures which all of you made to worship them: and I will carry you away beyond Babylon.

41ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।

42ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟਾਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?”

43ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ, ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ, ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ। ਇਸ ਲਈ ਮੈਂ ਤੁਹਾਨੂੰ ਕੱਢ ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।

44“ਸਾਡੇ ਪੂਰਵਜਾਂ ਕੋਲ ਉਜਾੜ ਵਿੱਚ ਕਾਨੂੰਨ ਦੇ ਨੇਮ ਦਾ ਤੰਬੂ ਸੀ। ਇਹ ਉਸ ਰੂਪ ਵਿੱਚ ਬਣਾਇਆ ਗਿਆ ਜਿਵੇਂ ਪਰਮੇਸ਼ਵਰ ਨੇ ਮੋਸ਼ੇਹ ਨੂੰ ਨਿਰਦੇਸ਼ ਦਿੱਤੇ ਸੀ, ਉਸ ਨਮੂਨੇ ਦੇ ਅਨੁਸਾਰ ਜੋ ਉਸ ਨੇ ਵੇਖਿਆ ਸੀ।

45ਤੰਬੂ ਪ੍ਰਾਪਤ ਕਰਨ ਤੋਂ ਬਾਅਦ, ਸਾਡੇ ਪੂਰਵਜਾਂ ਤੋਂ ਲੈ ਕੇ ਯੇਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ। ਅਤੇ ਉਹ ਤੰਬੂ ਰਾਜਾ ਦਾਵੀਦ ਦੇ ਦਿਨਾਂ ਤੱਕ ਰਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.