ਰਸੂਲਾਂ 7

ਤੰਬੂ ਪ੍ਰਾਪਤ ਕਰਨ ਤੋਂ ਬਾਅਦ, ਸਾਡੇ ਪੂਰਵਜਾਂ ਤੋਂ ਲੈ ਕੇ ਯੇਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ। ਅਤੇ ਉਹ ਤੰਬੂ ਰਾਜਾ ਦਾਵੀਦ ਦੇ ਦਿਨਾਂ ਤੱਕ ਰਿਹਾ,

Acts 7:45 (UKJV) Which also our fathers that came after brought in with Jesus into the possession of the Gentiles, whom God drove out before the face of our fathers, unto the days of David;

43ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ, ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ, ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ। ਇਸ ਲਈ ਮੈਂ ਤੁਹਾਨੂੰ ਕੱਢ ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।

44“ਸਾਡੇ ਪੂਰਵਜਾਂ ਕੋਲ ਉਜਾੜ ਵਿੱਚ ਕਾਨੂੰਨ ਦੇ ਨੇਮ ਦਾ ਤੰਬੂ ਸੀ। ਇਹ ਉਸ ਰੂਪ ਵਿੱਚ ਬਣਾਇਆ ਗਿਆ ਜਿਵੇਂ ਪਰਮੇਸ਼ਵਰ ਨੇ ਮੋਸ਼ੇਹ ਨੂੰ ਨਿਰਦੇਸ਼ ਦਿੱਤੇ ਸੀ, ਉਸ ਨਮੂਨੇ ਦੇ ਅਨੁਸਾਰ ਜੋ ਉਸ ਨੇ ਵੇਖਿਆ ਸੀ।

45ਤੰਬੂ ਪ੍ਰਾਪਤ ਕਰਨ ਤੋਂ ਬਾਅਦ, ਸਾਡੇ ਪੂਰਵਜਾਂ ਤੋਂ ਲੈ ਕੇ ਯੇਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ। ਅਤੇ ਉਹ ਤੰਬੂ ਰਾਜਾ ਦਾਵੀਦ ਦੇ ਦਿਨਾਂ ਤੱਕ ਰਿਹਾ,

46ਦਾਵੀਦ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਤਾਂ ਦਾਵੀਦ ਨੇ ਪ੍ਰਾਰਥਨਾ ਕੀਤੀ ਕਿ ਉਹ ਯਾਕੋਬ ਦੇ ਲਈ ਇੱਕ ਨਿਵਾਸ ਸਥਾਨ ਬਣਾਵੇ।

47ਪਰ ਉਹ ਸ਼ਲੋਮੋਨ ਰਾਜਾ ਹੀ ਸੀ ਜਿਸ ਨੇ ਉਸ ਦੇ ਲਈ ਇੱਕ ਭਵਨ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.