50ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?’
51“ਹੇ ਕਠੋਰ ਦਿਲ ਵਾਲੇ ਲੋਕੋ! ਤੁਸੀਂ ਜੋ ਪਰਮੇਸ਼ਵਰ ਦੇ ਸੰਦੇਸ਼ ਨੂੰ ਨਹੀਂ ਸੁਣਿਆ। ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ: ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ!
52ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦਾਸ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ। ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
53ਤੁਸੀਂ ਬਿਵਸਥਾ ਨੂੰ ਜਿਹੜੀ ਸਵਰਗਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।”
54ਜਦੋਂ ਮਹਾਂ ਸਭਾ ਦੇ ਮੈਂਬਰਾਂ ਨੇ ਇਹ ਸੁਣਿਆ, ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉਹ ਉਸ ਦੇ ਵਿਰੁੱਧ ਆਪਣੇ ਦੰਦ ਪੀਹਣ ਲੱਗੇ।