54ਜਦੋਂ ਮਹਾਂ ਸਭਾ ਦੇ ਮੈਂਬਰਾਂ ਨੇ ਇਹ ਸੁਣਿਆ, ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉਹ ਉਸ ਦੇ ਵਿਰੁੱਧ ਆਪਣੇ ਦੰਦ ਪੀਹਣ ਲੱਗੇ।
55ਪਰ ਸਟੀਫਨ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਅਕਾਸ਼ ਦੀ ਵੱਲ ਦੇਖਿਆ ਅਤੇ ਪਰਮੇਸ਼ਵਰ ਦੀ ਮਹਿਮਾ, ਅਤੇ ਯਿਸ਼ੂ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
56“ਵੇਖੋ,” ਉਸ ਨੇ ਕਿਹਾ, “ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ।”
57ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।