ਰਸੂਲਾਂ 7

ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।

Acts 7:57 (UKJV) Then they cried out with a loud voice, and stopped their ears, and ran upon him with one accord,

55ਪਰ ਸਟੀਫਨ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਅਕਾਸ਼ ਦੀ ਵੱਲ ਦੇਖਿਆ ਅਤੇ ਪਰਮੇਸ਼ਵਰ ਦੀ ਮਹਿਮਾ, ਅਤੇ ਯਿਸ਼ੂ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਿਆ।

56“ਵੇਖੋ,” ਉਸ ਨੇ ਕਿਹਾ, “ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ।”

57ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।

58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।

59ਜਦੋਂ ਉਹ ਉਸ ਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.