4“ਸੋ ਅਬਰਾਹਾਮ ਕਸਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ। ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ, ਪਰਮੇਸ਼ਵਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ਼ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।
5ਉਸ ਨੇ ਉਸ ਨੂੰ ਇੱਥੇ ਕੋਈ ਵਿਰਾਸਤ ਨਹੀਂ ਦਿੱਤੀ, ਇੱਥੋਂ ਤੱਕ ਉਸ ਦੇ ਪੈਰ ਰੱਖਣ ਦੇ ਲਈ ਕਾਫ਼ੀ ਜ਼ਮੀਨ ਵੀ ਨਹੀਂ ਸੀ। ਪਰ ਪਰਮੇਸ਼ਵਰ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ ਅਤੇ ਉਸ ਦੇ ਬਾਅਦ ਉਸ ਦੀ ਅੰਸ ਜ਼ਮੀਨ ਉੱਤੇ ਕਬਜ਼ਾ ਕਰੇਗੀ, ਹਾਲਾਂਕਿ ਉਸ ਸਮੇਂ ਅਬਰਾਹਾਮ ਕੋਲ ਕੋਈ ਔਲਾਦ ਨਹੀਂ ਸੀ।
6ਪਰਮੇਸ਼ਵਰ ਨੇ ਉਸ ਨੂੰ ਇਸ ਤਰ੍ਹਾਂ ਬੋਲਿਆ: ‘ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ, ਅਤੇ ਉਹ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
7ਪਰ ਮੈਂ ਉਸ ਕੌਮ ਨੂੰ ਵੀ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ,’ ਪਰਮੇਸ਼ਵਰ ਨੇ ਆਖਿਆ, ‘ਅਤੇ ਉਸ ਤੋਂ ਬਾਅਦ ਤੇਰਾ ਵੰਸ਼ ਅਜ਼ਾਦ ਹੋ ਜਾਵੇਗਾ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।’
8ਫਿਰ ਉਸ ਨੇ ਅਬਰਾਹਾਮ ਨੂੰ ਸੁੰਨਤ ਦਾ ਨੇਮ ਦਿੱਤਾ ਅਤੇ ਅਬਰਾਹਾਮ ਦੇ ਘਰ ਇਸਹਾਕ ਹੋਇਆ ਅਤੇ ਉਸ ਦੇ ਜਨਮ ਤੋਂ ਅੱਠ ਦਿਨਾਂ ਬਾਅਦ ਉਸ ਦੀ ਸੁੰਨਤ ਕੀਤੀ ਗਈ। ਬਾਅਦ ਵਿੱਚ ਇਸਹਾਕ ਦੇ ਘਰ ਯਾਕੋਬ ਜੰਮਿਆ, ਅਤੇ ਯਾਕੋਬ ਸਾਡੇ ਬਾਰ੍ਹਾਂ ਗੋਤਾਂ ਦੇ ਪੁਰਖਿਆਂ ਦਾ ਪਿਤਾ ਹੋਇਆ।