ਰਸੂਲਾਂ 7

“ਕਿਉਂਕਿ ਯੋਸੇਫ਼ ਦੇ ਆਪਣੇ ਭਰਾਵਾਂ ਨੇ ਉਸ ਨਾਲ ਈਰਖਾ ਕੀਤੀ, ਇਸ ਲਈ ਉਨ੍ਹਾਂ ਨੇ ਉਸ ਨੂੰ ਮਿਸਰ ਵਿੱਚ ਇੱਕ ਗੁਲਾਮ ਵਜੋਂ ਵੇਚ ਦਿੱਤਾ। ਪਰ ਪਰਮੇਸ਼ਵਰ ਉਸ ਦੇ ਨਾਲ ਸੀ

Acts 7:9 (UKJV) And the patriarchs, moved with envy, sold Joseph into Egypt: but God was with him,

7ਪਰ ਮੈਂ ਉਸ ਕੌਮ ਨੂੰ ਵੀ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ,’ ਪਰਮੇਸ਼ਵਰ ਨੇ ਆਖਿਆ, ‘ਅਤੇ ਉਸ ਤੋਂ ਬਾਅਦ ਤੇਰਾ ਵੰਸ਼ ਅਜ਼ਾਦ ਹੋ ਜਾਵੇਗਾ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।’

8ਫਿਰ ਉਸ ਨੇ ਅਬਰਾਹਾਮ ਨੂੰ ਸੁੰਨਤ ਦਾ ਨੇਮ ਦਿੱਤਾ ਅਤੇ ਅਬਰਾਹਾਮ ਦੇ ਘਰ ਇਸਹਾਕ ਹੋਇਆ ਅਤੇ ਉਸ ਦੇ ਜਨਮ ਤੋਂ ਅੱਠ ਦਿਨਾਂ ਬਾਅਦ ਉਸ ਦੀ ਸੁੰਨਤ ਕੀਤੀ ਗਈ। ਬਾਅਦ ਵਿੱਚ ਇਸਹਾਕ ਦੇ ਘਰ ਯਾਕੋਬ ਜੰਮਿਆ, ਅਤੇ ਯਾਕੋਬ ਸਾਡੇ ਬਾਰ੍ਹਾਂ ਗੋਤਾਂ ਦੇ ਪੁਰਖਿਆਂ ਦਾ ਪਿਤਾ ਹੋਇਆ।

9“ਕਿਉਂਕਿ ਯੋਸੇਫ਼ ਦੇ ਆਪਣੇ ਭਰਾਵਾਂ ਨੇ ਉਸ ਨਾਲ ਈਰਖਾ ਕੀਤੀ, ਇਸ ਲਈ ਉਨ੍ਹਾਂ ਨੇ ਉਸ ਨੂੰ ਮਿਸਰ ਵਿੱਚ ਇੱਕ ਗੁਲਾਮ ਵਜੋਂ ਵੇਚ ਦਿੱਤਾ। ਪਰ ਪਰਮੇਸ਼ਵਰ ਉਸ ਦੇ ਨਾਲ ਸੀ

10ਅਤੇ ਪਰਮੇਸ਼ਵਰ ਨੇ ਉਸ ਨੂੰ ਉਸ ਦੀਆਂ ਸਾਰੀਆਂ ਮੁਸੀਬਤਾਂ ਤੋਂ ਬਚਾ ਲਿਆ। ਉਸ ਨੇ ਯੋਸੇਫ਼ ਨੂੰ ਬੁੱਧ ਦਿੱਤੀ ਅਤੇ ਉਸ ਨੂੰ ਮਿਸਰ ਦੇ ਰਾਜਾ ਫ਼ਿਰਾਊਨ ਦੀ ਸਦਭਾਵਨਾ ਪ੍ਰਾਪਤ ਕਰਨ ਦੇ ਯੋਗ ਬਣਾਇਆ। ਇਸ ਲਈ ਫ਼ਿਰ ਫ਼ਿਰਾਊਨ ਪਾਤਸ਼ਾਹ ਨੇ ਉਸ ਨੂੰ ਮਿਸਰ ਅਤੇ ਉਸ ਦੇ ਸਾਰੇ ਮਹਿਲ ਉੱਤੇ ਹਾਕਮ ਬਣਾਇਆ।

11“ਫਿਰ ਸਾਰੇ ਮਿਸਰ ਅਤੇ ਕਨਾਨ ਦੇਸ਼ ਵਿੱਚ ਕਾਲ ਆਇਆ, ਬੜਾ ਵੱਡਾ ਕਸ਼ਟ ਹੋਇਆ, ਅਤੇ ਸਾਡੇ ਪੂਰਵਜਾਂ ਨੂੰ ਅਨਾਜ ਨਾ ਮਿਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.