8ਅਤੇ ਉਸ ਸ਼ਹਿਰ ਸਾਮਰਿਯਾ ਵਿੱਚ ਬਹੁਤ ਵੱਡਾ ਅਨੰਦ ਹੋਇਆ।
9ਪਰ ਸ਼ਿਮਓਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ। ਅਤੇ ਉਸ ਨੇ ਸ਼ੇਖੀ ਮਾਰੀ ਕਿ ਉਹ ਬਹੁਤ ਮਹਾਨ ਹੈ,
10ਅਤੇ ਸਾਰੇ ਲੋਕ, ਛੋਟੇ ਤੋਂ ਲੈ ਕੇ ਵੱਡੇ, ਸਭ ਨੇ ਉਹ ਦੀ ਵੱਲ ਆਪਣਾ ਧਿਆਨ ਦਿੱਤਾ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਇਸ ਮਨੁੱਖ ਨੂੰ ਪਰਮੇਸ਼ਵਰ ਦੀ ਮਹਾਨ ਸ਼ਕਤੀ ਕਿਹਾ ਜਾਂਦਾ ਹੈ।”
11ਉਹ ਉਸ ਦੇ ਪਿੱਛੇ ਚੱਲ ਰਹੇ ਸਨ ਕਿਉਂਕਿ ਉਸ ਨੇ ਆਪਣੇ ਜਾਦੂ ਨਾਲ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਹੈਰਾਨ ਕੀਤਾ ਹੋਇਆ ਸੀ।
12ਪਰ ਜਦੋਂ ਉਨ੍ਹਾਂ ਨੇ ਫਿਲਿਪ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ਵਰ ਦੇ ਰਾਜ ਅਤੇ ਯਿਸ਼ੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।