ਰਸੂਲਾਂ 8

ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸ ਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

Acts 8:13 (UKJV) Then Simon himself believed also: and when he was baptized, he continued with Philip, and wondered, beholding the miracles and signs which were done.

11ਉਹ ਉਸ ਦੇ ਪਿੱਛੇ ਚੱਲ ਰਹੇ ਸਨ ਕਿਉਂਕਿ ਉਸ ਨੇ ਆਪਣੇ ਜਾਦੂ ਨਾਲ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਹੈਰਾਨ ਕੀਤਾ ਹੋਇਆ ਸੀ।

12ਪਰ ਜਦੋਂ ਉਨ੍ਹਾਂ ਨੇ ਫਿਲਿਪ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ਵਰ ਦੇ ਰਾਜ ਅਤੇ ਯਿਸ਼ੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

13ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸ ਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

14ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਸਾਮਰਿਯਾ ਵਿੱਚ ਭੇਜਿਆ।

15ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.