ਰਸੂਲਾਂ 8

ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਸਾਮਰਿਯਾ ਵਿੱਚ ਭੇਜਿਆ।

Acts 8:14 (UKJV) Now when the apostles which were at Jerusalem heard that Samaria had received the word of God, they sent unto them Peter and John:

12ਪਰ ਜਦੋਂ ਉਨ੍ਹਾਂ ਨੇ ਫਿਲਿਪ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ਵਰ ਦੇ ਰਾਜ ਅਤੇ ਯਿਸ਼ੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

13ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸ ਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

14ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਸਾਮਰਿਯਾ ਵਿੱਚ ਭੇਜਿਆ।

15ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।

16ਕਿਉਂਕਿ ਪਵਿੱਤਰ ਆਤਮਾ ਅਜੇ ਉਨ੍ਹਾਂ ਵਿੱਚੋਂ ਕਿਸੇ ਉੱਤੇ ਨਹੀਂ ਆਇਆ ਸੀ; ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਤੇ ਬਪਤਿਸਮਾ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.