13ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸ ਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
14ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਸਾਮਰਿਯਾ ਵਿੱਚ ਭੇਜਿਆ।
15ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।
16ਕਿਉਂਕਿ ਪਵਿੱਤਰ ਆਤਮਾ ਅਜੇ ਉਨ੍ਹਾਂ ਵਿੱਚੋਂ ਕਿਸੇ ਉੱਤੇ ਨਹੀਂ ਆਇਆ ਸੀ; ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਤੇ ਬਪਤਿਸਮਾ ਲਿਆ ਸੀ।
17ਤਦ ਪਤਰਸ ਅਤੇ ਯੋਹਨ ਨੇ ਉਨ੍ਹਾਂ ਤੇ ਆਪਣੇ ਹੱਥ ਰੱਖੇ, ਅਤੇ ਉਨ੍ਹਾਂ ਨੇ ਪਵਿੱਤਰ ਆਤਮਾ ਪ੍ਰਾਪਤ ਕੀਤਾ।