15ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।
16ਕਿਉਂਕਿ ਪਵਿੱਤਰ ਆਤਮਾ ਅਜੇ ਉਨ੍ਹਾਂ ਵਿੱਚੋਂ ਕਿਸੇ ਉੱਤੇ ਨਹੀਂ ਆਇਆ ਸੀ; ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਤੇ ਬਪਤਿਸਮਾ ਲਿਆ ਸੀ।
17ਤਦ ਪਤਰਸ ਅਤੇ ਯੋਹਨ ਨੇ ਉਨ੍ਹਾਂ ਤੇ ਆਪਣੇ ਹੱਥ ਰੱਖੇ, ਅਤੇ ਉਨ੍ਹਾਂ ਨੇ ਪਵਿੱਤਰ ਆਤਮਾ ਪ੍ਰਾਪਤ ਕੀਤਾ।
18ਜਦੋਂ ਸ਼ਿਮਓਨ ਨੇ ਵੇਖਿਆ ਕਿ ਰਸੂਲਾਂ ਦੇ ਹੱਥ ਰੱਖਣ ਤੇ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ, ਤਾਂ ਉਸ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ
19ਅਤੇ ਕਿਹਾ, “ਮੈਨੂੰ ਵੀ ਇਹ ਯੋਗਤਾ ਦਿਓ ਤਾਂ ਜੋ ਹਰੇਕ ਜਿਸ ਉੱਤੇ ਮੈਂ ਆਪਣੇ ਹੱਥ ਰੱਖਾ, ਉਹ ਵੀ ਪਵਿੱਤਰ ਆਤਮਾ ਪ੍ਰਾਪਤ ਕਰ ਲਵੇ।”