ਰਸੂਲਾਂ 8

ਤਦ ਪਵਿੱਤਰ ਆਤਮਾ ਨੇ ਫਿਲਿਪ ਨੂੰ ਕਿਹਾ, “ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।”

Acts 8:29 (UKJV) Then the Spirit said unto Philip, Go near, and join yourself to this chariot.

27ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਈਥੋਪੀਆ ਦੇਸ਼ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਉਹ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੀ ਬੰਦਗੀ ਕਰਨ ਲਈ ਆਇਆ ਸੀ,

28ਉਹ ਆਪਣੇ ਘਰ ਵਾਪਸ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸ਼ਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।

29ਤਦ ਪਵਿੱਤਰ ਆਤਮਾ ਨੇ ਫਿਲਿਪ ਨੂੰ ਕਿਹਾ, “ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।”

30ਤਦ ਫਿਲਿਪ ਰੱਥ ਵੱਲ ਭੱਜ ਕੇ ਨੇੜੇ ਗਿਆ ਤੇ ਉਸ ਨੂੰ ਯਸ਼ਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ। ਅਤੇ ਫਿਲਿਪ ਨੇ ਪੁੱਛਿਆ, “ਕੀ ਤੁਸੀਂ ਸਮਝਦੇ ਹੋ ਜੋ ਤੁਸੀਂ ਪੜ੍ਹ ਰਹੇ ਹੋ?”

31ਉਸ ਅਧਿਕਾਰੀ ਨੇ ਆਖਿਆ, “ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ?” ਫੇਰ ਉਸ ਨੇ ਫਿਲਿਪ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.