32ਪਵਿੱਤਰ ਸ਼ਾਸਤਰ ਦਾ ਇਹ ਹਿੱਸਾ ਜੋ ਉਹ ਪੜ੍ਹ ਰਿਹਾ ਸੀ: “ਉਹ ਇੱਕ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33ਉਸ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਸ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।”
34ਤਾਂ ਉਸ ਖੋਜੇ ਨੇ ਅੱਗੋਂ ਫਿਲਿਪ ਨੂੰ ਆਖਿਆ, “ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?”
35ਫਿਰ ਫਿਲਿਪ ਨੇ ਉਸ ਲਿਖਤ ਦੇ ਹਵਾਲੇ ਨਾਲ ਸ਼ੁਰੂ ਕੀਤਾ ਅਤੇ ਉਸ ਨੂੰ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।
36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ, “ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”