35ਫਿਰ ਫਿਲਿਪ ਨੇ ਉਸ ਲਿਖਤ ਦੇ ਹਵਾਲੇ ਨਾਲ ਸ਼ੁਰੂ ਕੀਤਾ ਅਤੇ ਉਸ ਨੂੰ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।
36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ, “ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
37ਫਿਲਿਪ ਨੇ ਕਿਹਾ, “ਜੇ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸ਼ੂ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ।”
38ਅਤੇ ਤਦ ਖੋਜੇ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ। ਫਿਰ ਫਿਲਿਪ ਅਤੇ ਉਹ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਫਿਲਿਪ ਨੇ ਉਸ ਨੂੰ ਬਪਤਿਸਮਾ ਦਿੱਤਾ।
39ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ, ਤਦ ਪ੍ਰਭੂ ਦਾ ਆਤਮਾ ਫਿਲਿਪ ਨੂੰ ਉਸੇ ਵੇਲੇ ਲੈ ਗਿਆ, ਅਤੇ ਉਸ ਅਧਿਕਾਰੀ ਨੇ ਉਹ ਨੂੰ ਫੇਰ ਨਾ ਵੇਖਿਆ, ਅਤੇ ਉਹ ਆਨੰਦ ਨਾਲ ਆਪਣੇ ਰਾਹ ਚੱਲਿਆ ਗਿਆ।