ਰਸੂਲਾਂ 8

ਅਤੇ ਤਦ ਖੋਜੇ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ। ਫਿਰ ਫਿਲਿਪ ਅਤੇ ਉਹ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਫਿਲਿਪ ਨੇ ਉਸ ਨੂੰ ਬਪਤਿਸਮਾ ਦਿੱਤਾ।

Acts 8:38 (UKJV) And he commanded the chariot to stand still: and they went down both into the water, both Philip and the eunuch; and he baptized him.

36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ, “ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”

37ਫਿਲਿਪ ਨੇ ਕਿਹਾ, “ਜੇ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸ਼ੂ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ।”

38ਅਤੇ ਤਦ ਖੋਜੇ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ। ਫਿਰ ਫਿਲਿਪ ਅਤੇ ਉਹ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਫਿਲਿਪ ਨੇ ਉਸ ਨੂੰ ਬਪਤਿਸਮਾ ਦਿੱਤਾ।

39ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ, ਤਦ ਪ੍ਰਭੂ ਦਾ ਆਤਮਾ ਫਿਲਿਪ ਨੂੰ ਉਸੇ ਵੇਲੇ ਲੈ ਗਿਆ, ਅਤੇ ਉਸ ਅਧਿਕਾਰੀ ਨੇ ਉਹ ਨੂੰ ਫੇਰ ਨਾ ਵੇਖਿਆ, ਅਤੇ ਉਹ ਆਨੰਦ ਨਾਲ ਆਪਣੇ ਰਾਹ ਚੱਲਿਆ ਗਿਆ।

40ਫਿਲਿਪ, ਹਾਲਾਂਕਿ, ਅਜ਼ੋਤੁਸ ਸ਼ਹਿਰ ਵਿੱਚ ਮਿਲਿਆ, ਅਤੇ ਜਦੋਂ ਤੱਕ ਕੈਸਰਿਆ ਸ਼ਹਿਰ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖ਼ਬਰੀ ਸੁਣਾਉਂਦਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.