5ਫਿਲਿਪ ਸਾਮਰਿਯਾ ਪ੍ਰਾਂਤ ਦੇ ਇੱਕ ਸ਼ਹਿਰ ਵਿੱਚ ਗਿਆ, ਅਤੇ ਉੱਥੇ ਮਸੀਹਾ ਦਾ ਪ੍ਰਚਾਰ ਕੀਤਾ।
6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਫਿਲਿਪ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਉਹ ਦੀਆਂ ਗੱਲਾਂ ਉੱਤੇ ਮਨ ਲਾਇਆ।
7ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਹੋਈਆਂ, ਬਹੁਤਿਆਂ ਵਿੱਚੋਂ ਅਸ਼ੁੱਧ ਆਤਮਾਵਾਂ ਨਿੱਕਲਿਆ, ਅਤੇ ਬਹੁਤ ਸਾਰੇ ਅਧਰੰਗੀ ਅਤੇ ਲੰਗੜੇ ਚੰਗੇ ਕੀਤੇ ਗਏ।
8ਅਤੇ ਉਸ ਸ਼ਹਿਰ ਸਾਮਰਿਯਾ ਵਿੱਚ ਬਹੁਤ ਵੱਡਾ ਅਨੰਦ ਹੋਇਆ।
9ਪਰ ਸ਼ਿਮਓਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ। ਅਤੇ ਉਸ ਨੇ ਸ਼ੇਖੀ ਮਾਰੀ ਕਿ ਉਹ ਬਹੁਤ ਮਹਾਨ ਹੈ,