ਰਸੂਲਾਂ 9

ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ।”

Acts 9:10 (UKJV) And there was a certain disciple at Damascus, named Ananias; and to him said the Lord in a vision, Ananias. And he said, Behold, I am here, Lord.

8ਸੌਲੁਸ ਜ਼ਮੀਨ ਤੋਂ ਉੱਠਿਆ, ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਇਸ ਲਈ ਉਹ ਉਸ ਦਾ ਹੱਥ ਫੜ੍ਹ ਕੇ ਦੰਮਿਸ਼ਕ ਸ਼ਹਿਰ ਵਿੱਚ ਲੈ ਗਏ।

9ਅਤੇ ਉਹ ਤਿੰਨ ਦਿਨ ਤੱਕ ਕੁਝ ਵੀ ਵੇਖ ਨਾ ਸਕਿਆ, ਅਤੇ ਨਾ ਕੁਝ ਖਾਧਾ ਨਾ ਪੀਤਾ।

10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ।”

11ਪ੍ਰਭੂ ਨੇ ਉਸ ਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।

12ਦਰਸ਼ਨ ਵਿੱਚ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.