9ਅਤੇ ਉਹ ਤਿੰਨ ਦਿਨ ਤੱਕ ਕੁਝ ਵੀ ਵੇਖ ਨਾ ਸਕਿਆ, ਅਤੇ ਨਾ ਕੁਝ ਖਾਧਾ ਨਾ ਪੀਤਾ।
10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ।”
11ਪ੍ਰਭੂ ਨੇ ਉਸ ਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
12ਦਰਸ਼ਨ ਵਿੱਚ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”
13ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਮੈਂ ਇਸ ਆਦਮੀ ਬਾਰੇ ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਪਵਿੱਤਰ ਲੋਕਾਂ ਨਾਲ ਹੋਣ ਵਾਲੇ ਸਾਰੇ ਨੁਕਸਾਨ ਬਾਰੇ ਬਹੁਤ ਸਾਰੀਆਂ ਖਬਰਾਂ ਸੁਣੀਆਂ ਹਨ।