ਰਸੂਲਾਂ 9

ਦਰਸ਼ਨ ਵਿੱਚ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”

Acts 9:12 (UKJV) And has seen in a vision a man named Ananias coming in, and putting his hand on him, that he might receive his sight.

10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ।”

11ਪ੍ਰਭੂ ਨੇ ਉਸ ਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।

12ਦਰਸ਼ਨ ਵਿੱਚ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”

13ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਮੈਂ ਇਸ ਆਦਮੀ ਬਾਰੇ ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਪਵਿੱਤਰ ਲੋਕਾਂ ਨਾਲ ਹੋਣ ਵਾਲੇ ਸਾਰੇ ਨੁਕਸਾਨ ਬਾਰੇ ਬਹੁਤ ਸਾਰੀਆਂ ਖਬਰਾਂ ਸੁਣੀਆਂ ਹਨ।

14ਅਤੇ ਉਹ ਇੱਥੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਲੈ ਕੇ ਆਇਆ ਹੈ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਫੜ ਲਵੇ ਜੋ ਤੁਹਾਡਾ ਨਾਮ ਲੈ ਕੇ ਪੁਕਾਰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.