11ਪ੍ਰਭੂ ਨੇ ਉਸ ਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
12ਦਰਸ਼ਨ ਵਿੱਚ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”
13ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਮੈਂ ਇਸ ਆਦਮੀ ਬਾਰੇ ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਪਵਿੱਤਰ ਲੋਕਾਂ ਨਾਲ ਹੋਣ ਵਾਲੇ ਸਾਰੇ ਨੁਕਸਾਨ ਬਾਰੇ ਬਹੁਤ ਸਾਰੀਆਂ ਖਬਰਾਂ ਸੁਣੀਆਂ ਹਨ।
14ਅਤੇ ਉਹ ਇੱਥੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਲੈ ਕੇ ਆਇਆ ਹੈ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਫੜ ਲਵੇ ਜੋ ਤੁਹਾਡਾ ਨਾਮ ਲੈ ਕੇ ਪੁਕਾਰਦੇ ਹਨ।”
15ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਚੱਲਿਆ ਜਾ! ਕਿਉਂ ਜੋ ਇਹ ਆਦਮੀ ਗ਼ੈਰ-ਯਹੂਦੀਆਂ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਇਸਰਾਏਲ ਦੇ ਲੋਕਾਂ ਲਈ ਮੇਰੇ ਨਾਮ ਦਾ ਐਲਾਨ ਕਰਨ ਲਈ ਮੇਰਾ ਚੁਣਿਆ ਹੋਇਆ ਸੇਵਕ ਹੈ।